੫੦੫
ਬਿਸਰਜਿਤ ਰੋਗ ॥ ੧ ॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥ ੧ ॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥ ੨ ॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥ ੩ ॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥ ੪ ॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥ ੫ ॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤ ਸੰਗਤਿ ਕੀ ਵਡਿਆਈ ॥ ੬ ॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥ ੭ ॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਹੁਗਿ ਸਬਦਿ ਸਲਾਹੀ ॥ ੮ ॥ ੪ ॥

ਗੂਜਰੀ ਮਹਲਾ ੧ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥ ੧ ॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥ ੧ ॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥ ੨ ॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥ ੩ ॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥ ੪ ॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥ ੫ ॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥ ੬ ॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥