੫੦੬
ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥ ੭ ॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥ ੮ ॥ ੧ ॥ ੫ ॥

ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥ ੧ ॥ ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥ ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥ ੨ ॥ ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਗਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥ ੩ ॥ ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥ ੪ ॥ ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥ ੫ ॥ ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥ ੬ ॥ ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥ ੭ ॥ ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥ ੮ ॥ ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥ ੯ ॥ ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥ ੧੦ ॥ ੧ ॥ ੬ ॥

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਜੀਅਰਾ ਹਰਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥ ੧ ॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥