੫੦੭
ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥ ੨ ॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥ ੩ ॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥ ੪ ॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥ ੫ ॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥ ੬ ॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥ ੭ ॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥ ੮ ॥ ੧ ॥ ੭ ॥

ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥ ੧ ॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥ ੧ ॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥ ੨ ॥ ਸੂਰਨ ਕਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੁੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥ ੩ ॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥ ੪ ॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥ ੫ ॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥ ੬ ॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥ ੭ ॥ ਜਿਉ ਬੋਲਾਵਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥