੫੦੮
ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧ ਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥ ੮ ॥ ੧ ॥ ੮ ॥

ਗੂਜਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਨਾਥ ਨਰਹਰ ਦਿਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥ ੧ ॥ ਹਰਿ ਗੋਪਾਲ ਗੁਰ ਗੋਬਿੰਦ ਚਰਣ ਸਰਣ ਦਿਆਲ ਕੇਸਵ ਤਾਰਿ ਜਗ ਭਵ ਸਿੰਧ ॥ ੧ ॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥ ੨ ॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾਮੈ ਚਿੰਤ ਮੇਟਿ ਪੁਰਖ ਅਨੰਤ ॥ ੩ ॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥ ੪ ॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥ ੫ ॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਅ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥ ੬ ॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥ ੭ ॥ ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥ ੮ ॥ ੧ ॥ ੨ ॥ ੫ ॥ ੧ ॥ ੧ ॥ ੨ ॥ ੫੭ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥ ਇਹ ਜਗਤੁ ਮਮਤਾ ਮੁਆ ਜੀਵਨ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥ ੧ ॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥