੫੧੦
ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥ ੨ ॥ ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥ ੪ ॥ ਸਲੋਕੁ ਮਃ ੩ ॥ ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥ ੧ ॥ ਮਃ ੩ ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੋਈ ਉਬਰੇ ਜਿ ਸਚਿ ਰਹੇ ਲਿਵ ਲਾਇ ॥ ੨ ॥ ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥ ੫ ॥ ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਗਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨਾੑ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥ ੧ ॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥ ੨ ॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਜੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥ ੬ ॥ ਸਲੋਕੁ ਮਃ ੩ ॥ ਕਾਇਆ ਹੰਸ ਕਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥