੫੧੧
ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥ ੧ ॥ ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨਾੑ ਨਾਮ ਧਨੁ ਖਟਿਆ ਆਇ ॥ ੨ ॥ ਪਉੜੀ ॥ ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥ ੭ ॥ ਸਲੋਕੁ ਮਃ ੩ ॥ ਧ੍ਰਿਗੁ ਤਿਨਾੑ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥ ੧ ॥ ਮਃ ੩ ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨਿੑ ਓਨਾ ਅੰਦਰਿ ਕੂੜਿ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖੁ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥ ੨ ॥ ਪਉੜੀ ॥ ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥ ੮ ॥ ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥ ੧ ॥ ਮਃ ੩ ॥ ਏ ਮਨ ਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥