੫੧੩
ਨਾ ਉਰਵਾਰ ਨ ਪਾਰੁ ॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥ ੨ ॥ ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨੀੑ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥ ੧੧ ॥ ਸਲੋਕੁ ਮਃ ੩ ॥ ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥ ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ੧ ॥ ਮਃ ੩ ॥ ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨਾੑ ਅਹੰਕਾਰੁ ਬਹੁ ਗਰਬੁ ਵਧਾਇਆ ॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥ ੨ ॥ ਪਉੜੀ ॥ ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ ਕੀ ਸਿਕਦਾਰ ਹੈ ਏਨਾੑ ਉਪਰਿ ਜਮ ਕਾ ਡੰਡੁ ਕਰਾਰਾ ॥ ਮਨਮੁਖ ਜਮ ਮਗਿ ਪਾਈਅਨਿੑ ਜਿਨੑ ਦੂਜਾ ਭਾਉ ਪਿਆਰਾ ॥ ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥ ੧੨ ॥ ਸਲੋਕੁ ਮਃ ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ੧ ॥ ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਨੁ ਕਰਿ ਪਰਪੰਚੁ ਖੇਲੁ ਉਪਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥