੫੧੪
ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥ ੨ ॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥ ੧੩ ॥ ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥ ੧ ॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥ ੨ ॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿ ੑਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥ ੧੪ ॥ ਸਲੋਕੁ ਮਃ ੩ ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹਿ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥ ੧ ॥ ਮਃ ੩ ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥ ੨ ॥ ਪਉੜੀ ॥ ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥ ੧੫ ॥ ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥