੫੧੭
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਆਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥ ੨੦ ॥ ਸਲੋਕੁ ਮਃ ੩ ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਖਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨਿ ਮਾਹਿ ॥ ੧ ॥ ਮਃ ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥ ੨ ॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥ ੨੧ ॥ ਸਲੋਕ ਮਃ ੩ ॥ ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥ ੧ ॥ ਮਃ ੩ ॥ ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥ ੨ ॥ ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥ ੨੨ ॥ ੧ ॥ ਸੁਧੁ

ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥ ਅੰਤਰਿ ਗੁਰ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥ ੧ ॥ ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੇ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੁਖ ਜਾਹਿ ॥ ੨ ॥ ਪਉੜੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥