੫੧੯
ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥ ੪ ॥ ਸਲੋਕ ਮਃ ੫ ॥ ਕਾਮੁ ਕ੍ਰੋਧ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥ ੧ ॥ ਮਃ ੫ ॥ ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥ ੨ ॥ ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥ ੫ ॥ ਸਲੋਕ ਮਃ ੫ ॥ ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥ ੧ ॥ ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥ ੨ ॥ ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥ ੬ ॥ ਸਲੋਕ ਮਃ ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥ ੧ ॥ ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥ ੨ ॥ ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥