੫੨੦
ਸੁਣਿ ਸੁਣੇ ॥ ੭ ॥ ਸਲੋਕ ਮਃ ੫ ॥ ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥ ੧ ॥ ਮਃ ੫ ॥ ਤੈਡੇ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥ ੨ ॥ ਪਉੜੀ ॥ ਹੋਵੈ ਸੁਖੁ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥ ੮ ॥ ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥ ੧ ॥ ਮਃ ੫ ॥ ਜਿਨਾੑ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥ ੨ ॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧ ਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ ਤਿਸ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥ ੯ ॥ ਸਲੋਕ ਮਃ ੫ ॥ ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥ ੧ ॥ ਮਃ ੫ ॥ ਸਚੀ ਬੈਸਕ ਤਿਨਾੑ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥ ੨ ॥ ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥ ੧੦ ॥ ਸਲੋਕੁ ਮਃ ੫ ॥ ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥ ੧ ॥ ਮਃ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥