੫੨੧
ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥ ੨ ॥ ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਖਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥ ੧੧ ॥ ਸਲੋਕ ਮਃ ੫ ॥ ਕੜਛੀਆ ਫਿਰੰਨਿੑ ਸੁਆਉ ਨ ਜਾਣਨਿੑ ਸੁਞੀਆ ॥ ਸੇਈ ਮੁਖ ਦਿਸੰਨਿੑ ਨਾਨਕ ਰਤੇ ਪ੍ਰੇਮ ਰਸਿ ॥ ੧ ॥ ਮਃ ੫ ॥ ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥ ੨ ॥ ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨਿੑ ਸਭਿ ਨਿਧਾਨ ਸਾਹਿਬਿ ਤੁਠਿਆ ॥ ੧੨ ॥ ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥ ੧ ॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥ ੨ ॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥ ੧੩ ॥ ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥ ੧ ॥ ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥ ੨ ॥ ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥