੫੨੨
ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨਾੑ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥ ੧੪ ॥ ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੰਞੈ ਘਰਿ ਕਾਉ ॥ ੧ ॥ ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥ ੨ ॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨਿੑ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥ ੧੫ ॥ ਸਲੋਕ ਮਃ ੫ ॥ ਕਿਨਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥ ੧ ॥ ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹੰਸਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥ ੨ ॥ ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥ ੧੬ ॥ ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੁੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥ ੧ ॥ ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥ ੨ ॥ ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥