੫੨੩
ਤੁੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥ ੧੭ ॥ ਸਲੋਕ ਮਃ ੫ ॥ ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥ ੧ ॥ ਮਃ ੫ ॥ ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥ ੨ ॥ ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨੀੑ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥ ੧੮ ॥ ਸਲੋਕ ਮਃ ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥ ੧ ॥ ਮਃ ੫ ॥ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥ ੨ ॥ ਪਉੜੀ ॥ ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮਾੑਲਿਆ ॥ ੧੯ ॥ ਸਲੋਕੁ ਮਃ ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੁਰਿ ਤਰੈ ॥ ੧ ॥ ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥ ੨ ॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥