੫੨੪
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥ ੨੦ ॥ ਸਲੋਕ ਮਃ ੫ ॥ ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਈਐ ਬਿਘਨੁ ਨ ਲਾਗੈ ਕੋਇ ॥ ੧ ॥ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥ ੨ ॥ ਪਉੜੀ ॥ ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥ ੨੧ ॥ ੧ ॥ ੨ ॥ ਸੁਧੁ

ਰਾਗੁ ਗੂਜਰੀ ਭਗਤਾ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥
ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥ ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥ ੧ ॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥ ੧ ॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ ਜਨ ਭਗਤਨ ਕੋ ਕਹੈ ਨ ਮਾਨੋ ਕੀਓ ਅਪਨੋ ਪਈਹੈ ॥ ੨ ॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥ ੩ ॥ ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥ ੪ ॥ ੧ ॥ ਗੂਜਰੀ ਘਰੁ ੩ ॥ ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥ ੧ ॥ ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥ ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥ ੧ ॥ ਰਹਾਉ ॥ ਜਬ ਲਗੁ ਤਾਗਾ ਬਾਹਉ ਬੇਹੀ ॥ ਤਬ ਲਗੁ ਬਿਸਰੈ ਰਾਮੁ ਸਨੇਹੀ ॥ ੨ ॥ ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ ॥ ੩ ॥ ਕਹਤ ਕਬੀਰ ਸੁਨਹੁ ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥