੫੨੫
ਗੂਜਰੀ ਸ੍ਰੀ ਨਾਮਦੇਵ ਜੀ ਕੀ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥ ੧ ॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਾਨ ਜਾਨੁ ॥ ੧ ॥ ਰਹਾਉ ॥ ਸਭਿ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥ ੨ ॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥ ੩ ॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥ ੪ ॥ ੧ ॥ ਗੂਜਰੀ ਘਰੁ ੧ ॥ ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੇ ਰੀ ਆਈ ॥ ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥ ੧ ॥ ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥ ੧ ॥ ਰਹਾਉ ॥ ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥ ੨ ॥ ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤਿਨੈ ਜਰਿਆ ॥ ੩ ॥ ੨ ॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥ ੧ ॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥ ੧ ॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥ ੨ ॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥ ੩ ॥ ਤਨੁ ਮਨੁ ਅਰਪਓ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥ ੪ ॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥ ੫ ॥ ੧ ॥

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮ ਨ ਚੀਨਾੑ ਕਾਹੇ ਭਇਆ ਸੰਨਿਆਸੀ ॥ ੧ ॥ ਭਰਮੇ ਭੂਲੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥