੫੨੬
ਰੇ ਜੈ ਚੰਦਾ ॥ ਨਹੀ ਨਹੀ ਚੀਨਿੑਆ ਪਰਮਾਨੰਦਾ ॥ ੧ ॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤ ਨ ਪਾਇਆ ॥ ੨ ॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬੋਲੋਵਹੁ ਪਾਣੀ ॥ ਲਖ ਚਉਰਾਸੀਹ ਜਿਨਿੑ ਉਪਾਈ ਸੋ ਸਿਮਰਹੁ ਨਿਰਬਾਣੀ ॥ ੩ ॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥ ੪ ॥ ੧ ॥ ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥ ੧ ॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥ ੨ ॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥ ੩ ॥ ਅੰਤ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥ ੪ ॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥ ੫ ॥ ੨ ॥

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥ ੧ ॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥ ੧ ॥ ਰਹਾਉ ॥ ਇਛਮਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥ ੨ ॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥ ੩ ॥ ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥ ੪ ॥ ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥ ੫ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥