੫੨੭
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥
ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥ ੧ ॥ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥ ੧ ॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥ ੨ ॥ ੧ ॥ ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥ ੧ ॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥ ੧ ॥ ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥ ੨ ॥ ੨ ॥ ਦੇਵਗੰਧਾਰੀ ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥ ੧ ॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥ ੧ ॥ ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥ ੨ ॥ ੩ ॥ ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥