੫੨੮
ਰਾਖੁ ਪ੍ਰਭੂ ਭਾਵੈ ਮਾਰਿ ॥ ੧ ॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥ ੧ ॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥ ੨ ॥ ੪ ॥ ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥ ੧ ॥ ਰਹਾਉ ॥ ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥ ੧ ॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮਾੑਰੀ ॥ ੨ ॥ ੫ ॥ ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥ ੧ ॥ ਰਹਾਉ ॥ ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥ ੧ ॥ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥ ੨ ॥ ੬ ॥ ਛਕਾ ੧

ਦੇਵਗੰਧਾਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥ ੧ ॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥ ੧ ॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥ ੨ ॥ ੧ ॥ ਦੇਵਗੰਧਾਰੀ ॥ ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥ ੧ ॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥ ੧ ॥ ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥