੫੨੯
ਜਿਹ ਪ੍ਰਸਾਦਿ ਸੁਖਿ ਸੋਈਐ ॥ ੨ ॥ ੨ ॥ ਦੇਵਗੰਧਾਰੀ ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥ ੧ ॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥ ੧ ॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥ ੨ ॥ ੩ ॥ ਦੇਵਗੰਧਾਰੀ ॥ ਮਨ ਹਰਿ ਕੀਰਤਿ ਕਰਿ ਸਦਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥ ੧ ॥ ਰਹਾਉ ॥ ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥ ੧ ॥ ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧ ਸੰਗਿ ਤਜਿ ਲਬਹੂੰ ॥ ੨ ॥ ੪ ॥ ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨਾੑ ਹੋਇ ਗਰੀਬੁ ਬੁਲਾਵਉ ॥ ੧ ॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥ ੧ ॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥ ੨ ॥ ੫ ॥ ਦੇਵਗੰਧਾਰੀ ॥ ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥ ੧ ॥ ਰਹਾਉ ॥ ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਓ ॥ ੧ ॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥ ੨ ॥ ੬ ॥ ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥ ੧ ॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥ ੧ ॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥ ੨ ॥ ੭ ॥ ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥ ੧ ॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥