੫੩੦
ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥ ੧ ॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥ ੨ ॥ ੮ ॥ ਦੇਵਗੰਧਾਰੀ ੫ ॥ ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥ ੧ ॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥ ੧ ॥ ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥ ੨ ॥ ੯ ॥ ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥ ੧ ॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨਾੑ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥ ੧ ॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥ ੨ ॥ ੧੦ ॥ ਦੇਵਗੰਧਾਰੀ ੫ ॥ ਮਨ ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥ ੧ ॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥ ੧ ॥ ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭੁ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥ ੨ ॥ ੧੧ ॥ ਦੇਵਗੰਧਾਰੀ ੫ ॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥ ੧ ॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥ ੧ ॥ ਅੰਧ ਬਿਲਾ ਤੇ ਕਾਡਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥ ੨ ॥ ੧੨ ॥ ਛਕੇ ੨ ॥ ਦੇਵਗੰਧਾਰੀ ੫ ॥ ਮਨ ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥ ੧ ॥ ਰਹਾਉ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥ ੧ ॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥