੫੩੧
ਅਗਮ ਅਗਾਧਿਓ ॥ ੨ ॥ ੧੩ ॥ ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥ ੧ ॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥ ੧ ॥ ਪੂਰਨ ਬ੍ਰਹਮ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥ ੨ ॥ ੧੪ ॥ ਦੇਵਗੰਧਾਰੀ ੫ ॥ ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥ ੧ ॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥ ੧॥ ਫਿਰਤ ਫਿਰਤ ਬਹੁਤੁ ਸ੍ਰਮ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥ ੨ ॥ ੧੫ ॥ ਦੇਵਗੰਧਾਰੀ ੫ ॥ ਸਰਬ ਸੁਖਾ ਗੁਰ ਚਰਨਾ ॥ ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥ ੧ ॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥ ੧ ॥ ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥ ੨ ॥ ੧੬ ॥ ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥ ੧ ॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥ ੧ ॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥ ੨ ॥ ੧੭ ॥ ਦੇਵਗੰਧਾਰੀ ੫ ॥ ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥ ੧ ॥ ਰਹਾਉ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥ ੧ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥ ੨ ॥ ੧੮ ॥ ਛਕੇ ੩ ॥ ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥