੫੩੨
ਨ ਡਾਰਉ ॥ ੧ ॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥ ੧ ॥ ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥ ੨ ॥ ੧੯ ॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥ ੧ ॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤ ਤਤੁ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥ ੧ ॥ ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥ ੨ ॥ ੨੦ ॥ ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥ ੧ ॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥ ੧ ॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥ ੨ ॥ ੨੧ ॥ ਦੇਵਗੰਧਾਰੀ ਮਹਲਾ ੫ ॥ ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥ ੧ ॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤ ਸੰਗਤਿ ਕਿਸੁ ਆਗੈ ਜਾਇ ਰੂਆਈਐ ॥ ੧ ॥ ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥ ੨ ॥ ੨੨ ॥ ਦੇਵਗੰਧਾਰੀ ਮਹਲਾ ੫ ॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥ ੧ ॥ ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥ ੨ ॥ ੨੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥