੫੩੩
ੴ ਸਤਿਗੁਰ ਪ੍ਰਸਾਦਿ ॥ ਦੇਵਗੰਧਾਰੀ ਮਹਲਾ ੫ ॥ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥ ੧ ॥ ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥ ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥ ੨ ॥ ੨੪ ॥ ਦੇਵਗੰਧਾਰੀ ਮਹਲਾ ੫ ॥ ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਪ ਰਾਖੁ ਮੁਰਾਰੇ ॥ ਆਗੈ ਪਾਛੈ ਅੰਤੀ ਵਾਰੇ ॥ ੧ ॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮਾੑਰਿ ਮੇਰਾ ਮਨੁ ਸਧਾਰੇ ॥ ੨ ॥ ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ ਸਾਧ ਦਰਸਾਰੇ ॥ ੩ ॥ ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੈ ॥ ੪ ॥ ੨੫ ॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥ ੧ ॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤ ਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥ ੨ ॥ ੨੬ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਓ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥ ੧ ॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥ ੧ ॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥ ੨ ॥ ੧ ॥ ੨੭ ॥ ਦੇਵਗੰਧਾਰੀ ੫ ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥ ੧ ॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧ ਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥ ੧ ॥ ਜੁਗਤਿ ਨ ਜਾਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥