੫੩੪
ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥ ੨ ॥ ੨ ॥ ੨੮ ॥ ਦੇਵਗੰਧਾਰੀ ੫ ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭ ਹੂ ਮਧਿ ਨਿਰਾਰੇ ॥ ੧ ॥ ਰਹਾਉ ॥ ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥ ੧ ॥ ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥ ੨ ॥ ੩ ॥ ੨੯ ॥ ਦੇਵਗੰਧਾਰੀ ਮਹਲਾ ੫ ॥ ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਹਾਰਿਓ ॥ ੧ ॥ ਰਹਾਉ ॥ ਸਾਧ ਸੰਗਮਿ ਗੁਣ ਗਾਵਹੁ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥ ੧ ॥ ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥ ੨ ॥ ੪ ॥ ੩੦ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥ ੧ ॥ ਰਹਾਉ ॥ ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥ ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥ ੨ ॥ ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥ ੩ ॥ ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥ ੪ ॥ ੧ ॥ ੩੧ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥ ੧ ॥ ਰਹਾਉ ॥ ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਏ ਮਨ ਰੂਚਾ ॥ ੧ ॥ ਖੋਜ ਅਸੰਖਾ ਅਨਿਕਤ ਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥ ੨ ॥ ੧ ॥ ੩੨ ॥ ਦੇਵਗੰਧਾਰੀ ਮਹਲਾ ੫ ॥ ਮੈ ਬਹੁ ਬਿਧਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥