੫੩੫
ਪੇਖਿਓ ਦੂਜਾ ਨਾਹੀ ਰੀ ਕੋਊ ॥ ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥ ੧ ॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵ ਤੋਊ ॥ ੧ ॥ ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥ ੨ ॥ ੨ ॥ ੩੩ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਏਕੈ ਰੇ ਹਰਿ ਏਕੈ ਜਾਨ ॥ ਏਕੈ ਰੇ ਗੁਰਮੁਖਿ ਜਾਨ ॥ ੧ ॥ ਰਹਾਉ ॥ ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧ ॥ ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥ ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥ ੨ ॥ ੧ ॥ ੩੪ ॥ ਦੇਵਗੰਧਾਰੀ ੫ ॥ ਜਾਨੀ ਨ ਜਾਈ ਤਾ ਕੀ ਗਾਤਿ ॥ ੧ ॥ ਰਹਾਉ ॥ ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥ ੧ ॥ ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ ॥ ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥ ੨ ॥ ੨ ॥ ੩੫ ॥ ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥ ੧ ॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ ਤਤ ਸਾਥੈ ॥ ਚਰਨ ਕਮਲ ਮੇਰੇ ਪ੍ਰਾਨ ਅਧਾਰ ॥ ੧ ॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੇਰਾ ॥ ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥ ੨ ॥ ੩ ॥ ੩੬ ॥ ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥ ੧ ॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥ ੧ ॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥