੫੩੬
ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥ ੨ ॥ ੪ ॥ ੩੭ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥ ੧ ॥ ਰਹਾਉ ॥ ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥ ੧ ॥ ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥ ੨ ॥ ੧ ॥ ੩੮ ॥ ੬ ॥ ੪੪ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥ ੧ ॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥ ੧ ॥ ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥ ੨ ॥ ੧ ॥ ਦੇਵਗੰਧਾਰੀ ਮਹਲਾ ੯ ॥ ਸਭ ਕਿਛੁ ਜੀਵਤ ਕੋ ਬਿਹਵਾਰ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥ ੧ ॥ ਰਹਾਉ ॥ ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥ ੧ ॥ ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥ ੨ ॥ ੨ ॥ ਦੇਵਗੰਧਾਰੀ ਮਹਲਾ ੯ ॥ ਜਗਤ ਮੈ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥ ੧ ॥ ਰਹਾਉ ॥ ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥ ੧ ॥ ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥ ਨਾਨਕ ਬਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥ ੨ ॥ ੩ ॥ ੬ ॥ ੩੮ ॥ ੪੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥