੫੩੮
ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥ ੧ ॥ ਗਰੁਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥ ੨ ॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥ ੩ ॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੂ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥ ੪ ॥ ੧ ॥ ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥ ੧ ॥ ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥ ੨ ॥ ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨਾੑਇਆ ਮੇਰੀ ਜਿੰਦੁੜੀਏ ਮਨਮੁਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥