੫੩੯
ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥ ੩ ॥ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥ ੪ ॥ ੨ ॥ ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥ ੧ ॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥ ੨ ॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰ ਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥ ੩ ॥ ਅਤਿ ਊਤਮੁ ਹਰਿ ਨਾਮ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥ ੪ ॥ ੩ ॥ ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥