੫੪੦
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥ ੧ ॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਰਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮ ਚਿਤੇਰੇ ਰਾਮ ॥ ੨ ॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥ ੩ ॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨਾੑਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥ ੪ ॥ ੪ ॥ ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿੑ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥ ੧ ॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮ ਕੰਕਰੁ ਨੇੜਿ ਨ ਆਵੈ ਰਾਮ ॥ ੨ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥