੫੪੨
ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥ ੧ ॥ ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹੁ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨਾੑ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥ ੨ ॥ ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧ ਸੰਗਤਿ ਹਰਿ ਹਰਿ ਨਾਮੁ ਪੂਜੇਹਾ ॥ ੩ ॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਾਹ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥ ੪ ॥ ੧ ॥ ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥ ੧ ॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥