੫੪੩
ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥ ੨ ॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥ ੩ ॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥ ੪ ॥ ੨ ॥ ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨ ਧਨੁ ਤੁਮੑ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥ ੧ ॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥ ੨ ॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਓ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨੑ ਨਾਮੁ ਪਲੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥