੫੪੪
ਸੇਈ ਸਚੇ ਸਾਹਾ ॥ ੩ ॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੀੑ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛੁ ਪੁੰਨੀ ਹਮਾਰੀ ॥ ੪ ॥ ੩ ॥

ਬਿਹਾਗੜਾ ਮਹਲਾ ੫ ਘਰੁ ੨ ੴ ਸਤਿਨਾਮੁ ਗੁਰ ਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੀੑ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥ ੧ ॥ ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥ ੨ ॥ ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾੰਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਇਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥ ੩ ॥ ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥ ੪ ॥ ੧ ॥ ੪ ॥ ਬਿਹਾਗੜਾ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥