੫੪੬
ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥ ੨ ॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥ ੩ ॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥ ੪ ॥ ੩ ॥ ੬ ॥ ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥ ੧ ॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥ ੨ ॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥ ੩ ॥ ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥