੫੪੭
ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥ ੪ ॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜ ਸਾਧ ਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥ ੫ ॥ ੪ ॥ ੭ ॥ ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥ ੧ ॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥ ੨ ॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥ ੩ ॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥ ੪ ॥ ੫ ॥ ੮ ॥ ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧ ਸੰਗਮ ਸਭ ਮਿਥਿਆ ਸੰਸਾਰੀ ॥ ੧ ॥ ਰਾਜਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥