੫੪੮
ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧ ਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥ ੨ ॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥ ੩ ॥ ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧ ਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥ ੪ ॥ ੬ ॥ ੯ ॥

ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥ ੧ ॥ ਮਃ ੩ ॥ ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥ ੨ ॥ ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥ ੧ ॥ ਸਲੋਕ ਮਃ ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥