੫੪੯
ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥ ੧ ॥ ਮਃ ੩ ॥ ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥ ੨ ॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੁ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥ ੨ ॥ ਸਲੋਕ ਮਃ ੩ ॥ ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥ ੧ ॥ ਮਃ ੩ ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥ ੨ ॥ ਪਉੜੀ ॥ ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥ ੩ ॥ ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥ ੧ ॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥