੫੫੦
ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥ ੨ ॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥ ੪ ॥ ਸਲੋਕ ਮਃ ੩ ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥ ੧ ॥ ਮਃ ੩ ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥ ੨ ॥ ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੇ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥ ੫ ॥ ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥ ੧ ॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥ ੨ ॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥