੫੫੫
ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥ ੧੬ ॥ ਸਲੋਕ ॥ ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥ ੧ ॥ ਮਃ ੩ ॥ ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥ ੨ ॥ ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ੧੭ ॥ ਸਲੋਕ ਮਃ ੩ ॥ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥ ੧ ॥ ਮਃ ੩ ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥ ੨ ॥ ਪਉੜੀ ॥ ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥ ੧੮ ॥ ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥