੫੫੬
ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥ ੧ ॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾੑਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥ ੨ ॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥ ੧੯ ॥ ਸਲੋਕ ਮਃ ੧ ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥ ੧ ॥ ਮਃ ੧॥ ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥ ੨ ॥ ਪਉੜੀ ॥ ਸਭਿ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥ ੨੦ ॥ ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥ ੧ ॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥ ੨ ॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰ ਨ ਸੁਝਈ ਤੂ ਦੇਵਣਹਾਰੁ ॥ ੨੧ ॥ ੧ ॥ ਸੁਧੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥