੫੫੭
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਵੰਡਹੰਸੁ ਮਹਲਾ ੧ ਘਰੁ ੧ ॥
ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੈ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥ ੧ ॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥ ੧ ॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥ ੨ ॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥ ੩ ॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥ ੪ ॥ ੧ ॥ ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥ ੧ ॥ ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥ ੧ ॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥ ੨ ॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥ ੩ ॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥ ੪ ॥ ੨ ॥ ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥