੫੫੮
ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰੜਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈਂ. ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥ ੧ ॥ ੩ ॥

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਬਰਮਿ ਭੁਲਾਇਆ ਵਿਰਲਾ ਬੂਝੈ ਕੋਇ ॥ ੧ ॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰ ਦੀਆ ਮੋ ਕਉ ਏਹੁ ਨਿਧਾਨੁ ॥ ੧ ॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤ੍ਰੈ ਹਉਮੈ ਮੈਲੁ ਨ ਜਾਇ ॥ ੨ ॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਿਗੁਰ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥ ੩ ॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥ ੪ ॥ ੧ ॥ ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵਿਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥ ੧ ॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥ ੧ ॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥ ੨ ॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥ ੩ ॥ ਸਭਨਾ ਨਦਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥