੫੫੯
ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥ ੪ ॥ ੨ ॥ ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥ ੧ ॥ ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥ ੧ ॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥ ੨ ॥ ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥ ੩ ॥ ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥ ੪ ॥ ੩ ॥ ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥ ੧ ॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥ ੧ ॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥ ੨ ॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥ ੩ ॥ ਸਭਨਾ ਕਾ ਭਤਾਰੁ ਏਕ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥ ੪ ॥ ੪ ॥ ਵਡਹੰਸੁ ਮਹਲਾ ੩ ॥ ਅਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥ ੧ ॥ ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥ ੧ ॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥ ੨ ॥ ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥ ੩ ॥ ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥ ੪ ॥ ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥ ੫ ॥ ੫ ॥ ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥