੫੬੦
ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥ ੧ ॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥ ੨ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥ ੩ ॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥ ੪ ॥ ੬ ॥ ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥ ੧ ॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥ ੧ ॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥ ੨ ॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥ ੩ ॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥ ੪ ॥ ੭ ॥ ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥ ੧ ॥ ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥ ੧ ॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥ ੨ ॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥ ੩ ॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ੪ ॥ ੮ ॥ ਵਡਹੰਸੁ ਮਹਲਾ ੩ ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥ ੧ ॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥ ੨ ॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥ ੩ ॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥ ੪ ॥ ੯ ॥ ੧੨ ॥

ਵਡਹੰਸੁ ਮਹਲਾ ੪ ॥ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥