੫੬੧
ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥ ੧ ॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥ ੨ ॥ ਜਿਨ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥ ੩ ॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥ ੪ ॥ ੧ ॥ ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥ ੧ ॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥ ੧ ॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥ ੨ ॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥ ੩ ॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥ ੪ ॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥ ੫ ॥ ੨ ॥

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਥੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥ ੧ ॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥ ੨ ॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥ ੩ ॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥