੫੬੨
ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥ ੪ ॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥ ੫ ॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥ ੬ ॥ ੧ ॥ ੩ ॥

ਵਡਹੰਸੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥ ੧ ॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥ ੧ ॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥ ੨ ॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥ ੩ ॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥ ੪ ॥ ੧ ॥ ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ੧ ॥ ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥ ੧ ॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥ ੨ ॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥ ੩ ॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥ ੪ ॥ ੨ ॥ ਵਡਹੰਸੁ ਮਹਲਾ ੫ ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥ ੧ ॥ ਸੇਵਕ ਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥