੫੬੩
ਅਰਦਾਸਿ ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥ ੧ ॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥ ੨ ॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥ ੩ ॥ ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥ ਨਾਨਕ ਸਾਧੂ ਦੇਖਿ ਮਨੁ ਰਾਤਾ ॥ ੪ ॥ ੩ ॥ ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਦਾਨੁ ਦੇਇ ਸਾਧੂ ਕੀ ਧੂਰਾ ॥ ੧ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥ ੧ ॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥ ੨ ॥ ਜਿਸ ਨੋ ਨਦਰਿ ਕਰੇ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥ ੩ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ ਹਰਿ ਦੁਆਰੇ ॥ ੪ ॥ ੪ ॥ ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥ ੧ ॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥ ੧ ॥ ਰਹਾਉ ॥ ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥ ੨ ॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥ ੩ ॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥ ੪ ॥ ੫ ॥ ਵਡਹੰਸੁ ਮਹਲਾ ੫ ॥ ਸਾਧ ਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥ ੧ ॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥ ੧ ॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥ ੨ ॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥ ੩ ॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥ ੪ ॥ ੬ ॥ ਵਡਹੰਸੁ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥ ੧ ॥ ਰਹਾਉ ॥ ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥ ੧ ॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥ ੨ ॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥ ੩ ॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥ ੪ ॥ ੭ ॥ ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥ ੧ ॥ ਤੂ ਅਚਰਜੁ ਕੁਦਰਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥