੫੬੪
ਤੇਰੀ ਬਿਸਮਾ ॥ ੧ ॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥ ੨ ॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥ ੩ ॥ ੮ ॥

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੋ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥ ੧ ॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ॥ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥ ੨ ॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥ ੩ ॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੂਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥ ੪ ॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥ ੫ ॥ ੧ ॥ ੯ ॥

ਵਡਹੰਸੁ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥ ੧ ॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥