੫੬੫
ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥ ੨ ॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥ ੩ ॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥ ੪ ॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥ ੫ ॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥ ੬ ॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥ ੭ ॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥ ੮ ॥ ੧ ॥ ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥ ੧ ॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥ ੧ ॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥ ੨ ॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥ ੩ ॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥ ੪ ॥ ਬਿਖੁ ਸੇ ਅਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥ ੫ ॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥ ੬ ॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥ ੭ ॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥ ੮ ॥ ੨ ॥

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥