੫੬੬
ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ੧ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ੨ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ੩ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮਿ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ੪ ॥ ੧ ॥ ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥ ੧ ॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥ ੨ ॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥